Nava Savera

नया सवेरा

Big Breaking : Aap Leader ਲੱਕੀ ਓਬਰਾਏ ਨੂੰ ਜਲੰਧਰ ਮਾਡਲ ਟਾਊਨ ਦੇ ਗੁਰਦੁਆਰੇ ਦੇ ਬਾਹਰ ਮਾਰਿਆ ਗੋਲੀਆ ਪੜ੍ਹੋ।

ਜਲੰਧਰ (NS) 06 ਫਰਵਰੀ: ਇਸ ਸਮੇਂ ਦੀ ਵੱਡੀ ਖ਼ਬਰ ਜਲੰਧਰ ਤੋਂ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਨੇਤਾ ਲੱਕੀ ਓਬਰਾਏ ਨੂੰ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀ ਮਾਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਲੱਕੀ ਨੂੰ ਪੰਜ ਗੋਲੀਆਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਜਾ ਰਿਹਾ ਹੈ। ਇਸ ਘਟਨਾ ਨਾਲ ਜਲੰਧਰ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਲੱਕੀ ਕੈਂਟ ਹਲਕੇ ਦੀ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦੇ ਕਰੀਬੀ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਲੱਕੀ ਓਬਰਾਏ ਦੀ ਪਤਨੀ ਨੇ ‘ਆਪ’ ਵੱਲੋਂ ਨਗਰ ਨਿਗਮ ਚੋਣਾਂ ਲੜੀਆਂ ਸਨ, ਪਰ ਹਾਰ ਗਈ ਸੀ।

Navan Savera
Author: Navan Savera

Leave a Comment