Nava Savera

नया सवेरा

BJP ਹੀ ਪੰਜਾਬ ਨੂੰ ਨਸ਼ਿਆਂ ਦੀ ਅਲਾਮਤ ਤੋਂ ਦਵਾਏਗੀ ਮੁਕਤੀ: ਅਮਰਜੀਤ ਅਮਰੀ

 

ਨਿਤੀਨ ਨਬੀਨ, ਤਰੁਣ ਚੁੱਘ ਅਤੇ ਕੇਵਲ ਸਿੰਘ ਢਿੱਲੋਂ ਨੇ ਥਾਪੜੀ ਅਮਰਜੀਤ ਅਮਰੀ ਦੀ ਪਿੱਠ

 

ਆਮ ਆਦਮੀ ਪਾਰਟੀ ਦੀ ਸਰਕਾਰ ਦੀ ਖੁੱਲ੍ਹੀ ਪੋਲ, 2027 ‘ਚ ਪੰਜਾਬ ਦੀ ਜਨਤਾ ਸਿਖਾਏਗੀ ਸਬਕ

ਜਲੰਧਰ (ਏਕਮ) ਪਠਾਨਕੋਟ ਦੇ ਮਾਧੋਪੁਰ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲਪੰਜਾਬ ਨਸ਼ਾ ਮੁਕਤ ਯਾਤਰਾਦੀ ਸ਼ੁਰੂਆਤ ਕੀਤੀ ਗਈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤੀਨ ਨਬੀਨ ਨੇ ਇਸ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾਇਸ ਮੌਕੇ ਪੰਜਾਬ ਭਾਜਪਾ ਦੇ ਸਕੱਤਰ ਸਰਦਾਰ ਅਮਰਜੀਤ ਸਿੰਘ ਅਮਰੀ ਨੇ ਵੀ ਵਿਸ਼ੇਸ਼ ਤੌਰਤੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਰਾਸ਼ਟਰੀ ਪ੍ਰਧਾਨ ਨਿਤੀਨ ਨਬੀਨ ਨੇ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ

ਸਰਦਾਰ ਅਮਰਜੀਤ ਅਮਰੀ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਪੰਜਾਬ ਦੇ ਸਭ ਤੋਂ ਗੰਭੀਰ ਮੁੱਦੇ ਨਸ਼ੇ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਹੋਈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪ੍ਰਧਾਨ ਨਿਤੀਨ ਨਬੀਨ ਹਰ ਹੀਲੇ ਪੰਜਾਬ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਉਣਾ ਚਾਹੁੰਦੇ ਹਨ ਅਤੇ ਇਹ ਯਾਤਰਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਭਾਜਪਾ ਪੰਜਾਬ ਦੇ ਹਰ ਮੁੱਦੇ ਦੇ ਸਥਾਈ ਹੱਲ ਲਈ ਗੰਭੀਰ ਹੈ।

ਇਸ ਦੌਰਾਨ ਭਾਜਪਾ ਸੰਸਦ ਮੈਂਬਰ ਤੇ ਰਾਸ਼ਟਰੀ ਦਫ਼ਤਰ ਇੰਚਾਰਜ ਤਰੁਣ ਚੁੱਘ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੀ ਸਰਦਾਰ ਅਮਰਜੀਤ ਅਮਰੀ ਦੀ ਪਿੱਠ ਥਾਪੜਦਿਆਂ ਕਿਹਾ ਕਿ ਅਜਿਹੇ ਮਿਹਨਤੀ ਅਤੇ ਜੁਝਾਰੂ ਵਰਕਰਾਂ ਦੀ ਬਦੌਲਤ ਹੀ ਭਾਜਪਾ ਅੱਜ ਦੇਸ਼ ਦੀ ਨੰਬਰ ਇੱਕ ਰਾਜਨੀਤਿਕ ਪਾਰਟੀ ਬਣੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੇ ਵਰਕਰਾਂ ਦੇ ਦਮ ‘ਤੇ ਹੀ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਪ੍ਰਧਾਨ ਨਿਤੀਨ ਨਬੀਨ ਪੰਜਾਬ ਦੇ ਮੁੱਦਿਆਂ ‘ਤੇ ਗੰਭੀਰਤਾ ਨਾਲ ਮੰਥਨ ਕਰ ਰਹੇ ਹਨ ਅਤੇ ਪੰਜਾਬ ਭਾਜਪਾ ਨੂੰ ਹਰ ਸੰਭਵ ਸਹਿਯੋਗ ਦੇ ਰਹੇ ਹਨ।

ਅਮਰਜੀਤ ਅਮਰੀ ਨੇ ਪੰਜਾਬ ਸਕੱਤਰ ਦੀ ਜ਼ਿੰਮੇਵਾਰੀ ਸੌਂਪਣ ਲਈ ਰਾਸ਼ਟਰੀ ਪ੍ਰਧਾਨ ਦਾ ਧੰਨਵਾਦ ਕੀਤਾ ਅਤੇ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੰਕਲਪ ਦੋਹਰਾਇਆ। ਇਸ ਦੇ ਨਾਲ ਹੀ ਮੌਜੂਦਾ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੋਲ ਜਨਤਾ ਦੇ ਸਾਹਮਣੇ ਖੁੱਲ੍ਹ ਚੁੱਕੀ ਹੈ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਆਪ ਸਰਕਾਰ ਨੂੰ ਸਬਕ ਸਿਖਾਉਣਗੇ।

Navan Savera
Author: Navan Savera

Leave a Comment