Nava Savera

नया सवेरा

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਲਿਆ ਫੈਸਲਾ

ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜਲੰਧਰ ਕੈਂਟ ਤੋਂ ਮੌਜੂਦਾ ਵਿਧਾਇਕ ਨੂੰ ਸੌਂਪੀ ਗਈ ਸੂਬਾ ਕਾਂਗਰਸ ਦੀ ਕਮਾਨ

ਓਲੰਪੀਅਨ ਅਤੇ ਪਦਮ ਸ਼੍ਰੀ ਐਵਾਰਡੀ ਪਰਗਟ ਸਿੰਘ ਚੰਨੀ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ

ਜਲੰਧਰ (ਏਕਮ) ਕਾਂਗਰਸ ਹਾਈਕਮਾਂਡ ਨੇ ਵੱਡਾ ਫੈਸਲਾ ਲੈਂਦਿਆਂ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜਲੰਧਰ ਕੈਂਟ ਤੋਂ ਮੌਜੂਦਾ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਐਲਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਕੁੱਝ ਹੀ ਘੰਟਿਆਂ ਬਾਅਦ ਕੀਤਾ ਗਿਆ ਹੈ। 62 ਸਾਲਾ ਪਰਗਟ ਸਿੰਘ ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ ਅਤੇ ਵਰਤਮਾਨ ਵਿੱਚ ਜੰਮੂ-ਕਸ਼ਮੀਰ ਦੇ ਏ.ਆਈ.ਸੀ.ਸੀ. ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਜਲੰਧਰ ਦੇ ਮਿੱਠਾਪੁਰ ਦੇ ਰਹਿਣ ਵਾਲੇ ਪਰਗਟ ਸਿੰਘ ਭਾਰਤੀ ਹਾਕੀ ਦੇ ਬਿਹਤਰੀਨ ਡਿਫੈਂਡਰਾਂ ਵਿੱਚੋਂ ਇੱਕ ਰਹੇ ਹਨ, ਜਿਨ੍ਹਾਂ ਨੇ 1992 ਅਤੇ 1996 ਦੇ ਓਲੰਪਿਕਸ ਵਿੱਚ ਭਾਰਤੀ ਟੀਮ ਦੀ ਕਪਤਾਨੀ ਕੀਤੀ। ਉਹ ਖੇਡ ਜਗਤ ਵਿੱਚ ਸ਼ਾਨਦਾਰ ਯੋਗਦਾਨ ਲਈ ਅਰਜੁਨ ਐਵਾਰਡ ਅਤੇ ਪਦਮ ਸ਼੍ਰੀ ਨਾਲ ਵੀ ਸਨਮਾਨਿਤ ਹੋ ਚੁੱਕੇ ਹਨ।

ਪੰਜਾਬ ਪੁਲਿਸ ਵਿੱਚ ਐੱਸ.ਪੀ. ਦੇ ਅਹੁਦੇ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਉਨ੍ਹਾਂ ਨੇ 2012 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਨੀਤੀ ਵਿੱਚ ਪੈਰ ਰੱਖਿਆ ਅਤੇ ਪਹਿਲੀ ਵਾਰ ਜਲੰਧਰ ਕੈਂਟ ਤੋਂ ਵਿਧਾਇਕ ਬਣੇ। ਬਾਅਦ ਵਿੱਚ ਅਕਾਲੀ ਦਲ ਛੱਡ ਕੇ ਉਹ 2017 ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ ਅਤੇ ਉਦੋਂ ਤੋਂ ਲਗਾਤਾਰ ਇਸੇ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ।

Navan Savera
Author: Navan Savera

Leave a Comment